ਬਰਨਾਲਾ 21 ਅਪ੍ਰੈਲ,( ਰਮਨਦੀਪ ਸਿੰਘ ਧਾਲੀਵਾਲ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ ‘ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Related Posts
ਡਾ. ਅਮਰਜੀਤ ਕੌਰ ਦਾ ਸੰਗਰੂਰ ਦੇ ਨਵੇਂ ਸਿਵਲ ਸਰਜਨ ਵਜੋਂ ਭਰਵਾਂ ਸਵਾਗਤ
- admin
- September 17, 2025
- 0
ਸੰਗਰੂਰ,17 ਸਤੰਬਰ (ਜਗਸੀਰ ਸਿੰਘ)- ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋੜੀਂਦੇ ਢੰਗ ਨਾਲ ਚਲਾਉਣ ਲਈ ਡਾ.ਅਮਰਜੀਤ ਕੌਰ ਨੇ ਨਵੇਂ ਸਿਵਲ ਸਰਜਨ ਵਜੋਂ […]
ਕੈਪਸ਼ਨ :-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਸਬਾ ਲੌਂਗੋਵਾਲ ਵਿਖੇ ਸਜਾਏ ਮਹਾਨ ਨਗਰ ਕੀਰਤਨ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦਾ ਸਨਮਾਨ ਕਰਦੇ ਹੋਏ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਮੀਤ ਪ੍ਰਧਾਨ ਤੇ ਮੌਜੂਦਾ ਕੌਂਸਲਰ ਸ. ਰਣਜੀਤ ਸਿੰਘ ਸਿੱਧੂ,ਆਮ ਆਦਮੀ ਪਾਰਟੀ ਦੇ ਬਲਾਕ ਲੌਂਗੋਵਾਲ ਪ੍ਰਧਾਨ ਸ੍ਰੀ ਵਿੱਕੀ ਵਸ਼ਿਸ਼ਟ, ਸੀਨੀਅਰ ਆਪ ਆਗੂ ਸ੍ਰੀ ਕਮਲ ਬਰਾੜ, ਕੌਂਸਲ ਦੇ ਸਾਬਕਾ ਮੀਤਪ੍ਰਧਾਨ ਨਰਿੰਦਰ ਸਿੰਘ ਨੰਦੂ ,ਬਾਬਾ ਮਨੀ ਦਾਸ ਡੇਰਾ ਬਾਬਾ ਲੱਛਾ ਦਾਸ ਤੇ ਸਾਬਕਾ ਕੌਂਸਲਰ ਅਵਤਾਰ ਸਿੰਘ ਦੁੱਲਟ ।(ਤਸਵੀਰ ਅਤੇ ਵੇਰਵਾ – ਜਗਸੀਰ ਲੌਗੋਵਾਲ)
- admin
- November 8, 2025
- 0
…… ਵਿਚਾਰ ……
- admin
- April 29, 2025
- 0
ਢੇਰ … ਦੁੱਜਿਆਂ ਨੂੰ ਦੁਆਵਾਂ ਦੇਣੀਆਂ ਸ਼ੁਰੂ ਕਰੋ।ਤੁਹਾਨੂੰ ਵੀ ਝੋਲੀਆਂ ਭਰ ਭਰ ਆਸ਼ੀਰਵਾਦ ਮਿਲਣੇ ਸ਼ੁਰੂ ਹੋ ਜਾਣਗੇ।ਦੇਣੇ ‘ਚ ਹੀ ਲੈਣਾ ਸਮਾਇਆ ਹੁੰਦਾ ਹੈ॥ਬਚਪਨ ‘ਚ ਢੇਰ […]
