ਪੰਜਾਬ ‘ਚ ਸਿਹਤ ਵਿਭਾਗ ਵੱਲੋਂ ਮੈਡੀਕਲ ਅਫਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ, 24 ਘੰਟੇ ਹਾਜ਼ਰ ਰਹਿਣ ਦੇ ਹੁਕਮ

ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਜਿਥੇ ਵੱਖ-ਵੱਖ ਵਿਭਾਗਾਂ ਨੂੰ ਸੁਚੇਤ ਕੀਤਾ ਜਾ ਚੁੱਕਾ ਹੈ, ਉਥੇ ਨਾਲ ਹੀ ਸਿਹਤ ਵਿਭਾਗ ਪੰਜਾਬ ਵੱਲੋਂ ਵੀ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਬੇ ਭਰ ਦੇ ਸਾਰੇ ਹੀ ਸਿਵਲ ਸਰਜਨਾਂ, ਐੱਸ. ਐੱਮ. ਓਜ਼ ਅਤੇ ਮੈਡੀਕਲ ਅਫਸਰਾਂ ਨੂੰ 24 ਘੰਟੇ ਆਪਣੀ ਡਿਊਟੀ ’ਤੇ ਹਾਜ਼ਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਹੁਣ ਕੋਈ ਵੀ ਮੈਡੀਕਲ ਅਫਸਰ ਆਪਣੇ ਮੋਬਾਈਲ ਫੋਨ ਦਾ ਸਵਿੱਚ ਬੰਦ ਨਹੀਂ ਕਰ ਸਕੇਗਾ। ਅਜਿਹਾ ਦੇਸ਼ ਵਿਚ ਚੱਲ ਰਹੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਕੀਤਾ ਜਾ ਗਿਆ ਹੈ। ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਮੈਡੀਕਲ ਅਫਸਰ ਨੂੰ ਲੋੜ ਪੈਣ ’ਤੇ ਕਿਸੇ ਹੋਰ ਸਟੇਸ਼ਨ ’ਤੇ ਵੀ ਭੇਜਿਆ ਜਾ ਸਕਦਾ ਹੈ। ਹਸਪਤਾਲਾਂ ਵਿਚ ਐਮਰਜੈਂਸੀ ਵਿਭਾਗਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ।

Leave a Reply

Your email address will not be published. Required fields are marked *