ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਨੇਰੀ ਦਾ Alert

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਕਾਫ਼ੀ ਸੁਹਾਵਨਾ ਹੋ ਗਿਆ ਹੈ ਯਾਨੀ ਕਿ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆ ‘ਚ ਹਵਾਵਾਂ ਚੱਲਣ ਅਤੇ ਬਿਜਲੀ ਗਰਜਨ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਸੰਗਰੂਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਹੋਵੇਗੀ। ਸੂਬੇ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ।

Leave a Reply

Your email address will not be published. Required fields are marked *