ਵੱਡੀ ਖ਼ਬਰ ; ਭਾਰਤੀ ਫ਼ੌਜ ਨੇ 3 ਹੋਰ ਅੱਤਵਾਦੀ ਕੀਤੇ ਢੇਰ, ਮਾਰ ਮੁਕਾਇਆ ਲਸ਼ਕਰ ਦਾ ਕਮਾਂਡਰ

ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿ ਵਿਚਾਲੇ ਤਣਾਅਪੂਰਨ ਸਥਿਤੀ ਦੌਰਾਨ ਜੰਮੂ-ਕਸ਼ਮੀਰ ‘ਚ ਇਕ ਵਾਰ ਫ਼ਿਰ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਹੋਈ ਹੈ, ਜਿਸ ਦੌਰਾਨ 3 ਅੱਤਵਾਦੀਆਂ ਢੇਰ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਕਾਬਲਾ ਮੰਗਲਵਾਰ ਨੂੰ ਸ਼ੋਪੀਆਂ ਜ਼ਿਲ੍ਹੇ ‘ਚ ਹੋਇਆ।

ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਦੇ ਸ਼ੁਕਰੂ ਕੇਲਰ ਇਲਾਕੇ ‘ਚ ਕੁਝ ਅੱਤਵਾਦੀ ਲੁਕੇ ਹੋਏ ਹਨ। ਇਸ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਮਗਰੋਂ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਅੱਤਵਾਦੀਆਂ ਦੀ ਫਾਇਰਿੰਗ ਦਾ ਮੂੰਹਤੋੜ ਜਵਾਬ ਦਿੱਤਾ।

ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਪਹਿਲਾਂ 1 ਅੱਤਵਾਦੀ ਅਹਿਮਦ ਕੁੱਟੇ ਨੂੰ ਢੇਰ ਕੀਤਾ ਸੀ, ਜੋ ਕਿ ਲਸ਼ਕਰ ਦਾ ਕਮਾਂਡਰ ਦੱਸਿਆ ਜਾ ਰਿਹਾ ਹੈ, ਜਦਕਿ ਇਸ ਮਗਰੋਂ ਮੁਕਾਬਲੇ ‘ਚ ਉਸ ਦੇ 2 ਹੋਰ ਸਾਥੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *