ਪੰਜਾਬ ‘ਚ ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT

ਪੰਜਾਬ ‘ਚ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਦੌਰਾਨ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ 16 ਤਾਰੀਖ਼ ਮਤਲਬ ਕਿ ਭਲਕੇ ਕਈ ਥਾਵਾਂ ‘ਤੇ ਬਿਜਲੀ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 17 ਮਈ ਨੂੰ ਕਿਸੇ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ।

ਇਸ ਤੋਂ ਬਾਅਦ 18 ਤੋਂ 20 ਤਾਰੀਖ਼ ਤੱਕ ਮੀਂਹ ਅਤੇ ਹਨ੍ਹੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਜਾਰੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਬਠਿੰਡਾ ‘ਚ ਸਭ ਤੋਂ ਵੱਧ ਗਰਮੀ ਦਰਜ ਕੀਤੀ ਗਈ ਹੈ। ਇੱਥੇ ਪਾਰਾ 43.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪੰਜਾਬ ‘ਚ ਪੱਛਮੀ ਗੜਬੜੀ ਹੋਣ ਕਾਰਨ ਵਾਰ-ਵਾਰ ਮੌਸਮ ਬਦਲ ਰਿਹਾ ਹੈ।

Leave a Reply

Your email address will not be published. Required fields are marked *