ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਵਿਚ ਪਨਸਪ, ਪਨਗ੍ਰੇਨ, ਮਾਰਕੀਟ ਕਮੇਟੀ, ਪੰਜਾਬ ਲਾਰਜ ਇੰਜਸਟ੍ਰੀਅਲ ਡਿਵਲਪਮੈਂਟ ਬੋਰਡ ਦੇ ਚੇਅਰਮੈਨ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਵਿਭਾਗਾਂ ਦੇ ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ।
ਅੱਜ ਵੱਖ-ਵੱਖ ਵਿਭਾਗਾਂ 'ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। 'ਰੰਗਲਾ ਪੰਜਾਬ' ਟੀਮ ਵਿੱਚ ਤੁਹਾਡਾ ਸਵਾਗਤ ਹੈ।
— Bhagwant Mann (@BhagwantMann) May 19, 2025
ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ… pic.twitter.com/oWSpOmH92G
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਅਹੁਦੇਦਾਰਾਂ ਦੀ ਲਿਸਟ ਸਾਂਝੀ ਕਰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਵਾਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
CM ਮਾਨ ਨੇ ਟਵੀਟ ਕੀਤਾ, “ਅੱਜ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ‘ਰੰਗਲਾ ਪੰਜਾਬ’ ਟੀਮ ਵਿਚ ਤੁਹਾਡਾ ਸਵਾਗਤ ਹੈ। ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਾਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ। ਪਿਆਰ ਅਤੇ ਵਿਸ਼ਵਾਸ ਬਣਾਈ ਰੱਖਿਓ।”