ਜਲੰਧਰ ਬਾਈਪਾਸ ਨੇੜਿਓਂ ਤਸਕਰ ਗ੍ਰਿਫ਼ਤਾਰ, 17 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਦੋ ਸ਼ਰਾਬ ਤਸਕਰਾਂ ਨੂੰ 17 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 

ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਜਦੋਂ ਪੁਲਸ ਨੇ ਜਲੰਧਰ ਬਾਈਪਾਸ ਚੌਕ ਨੇੜੇ ਇਕ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 17 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਪੁਲਸ ਨੇ ਕਾਰ ਸਵਾਰ ਗੌਰਵ ਦੁਆ ਅਤੇ ਅਨੂਪ ਕੁਮਾਰ, ਜੋ ਕਿ ਸਲੇਮ ਟਾਬਰੀ ਦੇ ਰਹਿਣ ਵਾਲੇ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *