ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਅੱਧਾ ਕਿਲੋ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਮਹਿੰਦੀਪੁਰ ਵਿਖੇ ਖੇਤਾਂ ਵਿਚ ਡਿੱਗੇ ਇਕ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ। ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 483 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੈਰੋਇਨ ਦਾ ਇਹ ਪੈਕਟ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਪੁੱਜਾ ਹੈ। ਜਿਸ ਨੂੰ ਥਾਣਾ ਖੇਮਕਰਨ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।