ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 38 ‘ਚ ਜਲ ਸਪਲਾਈ ਤੇ ਸੀਵਰੇਜ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 30 ਸਤੰਬਰ – ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 38 ਅਧੀਨ ਮੁਹੱਲਾ ਬੇਗੋਆਣਾ ਵਿਖੇ ਨਵੀਂ ਵਾਟਰ ਸਪਲਾਈ ਤੇ ਸੀਵਰੇਜ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੀਆਂ ਕੁਝ ਗਲੀਆਂ ਵਿੱਚ ਪਿਛਲੇ ਲੰਬੇ ਸਮੇ ਤੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਪਰ ਹੁਣ ਨਵੀਂ ਵਾਟਰ ਲਾਈਨ ਅਤੇ ਸੀਵਰ ਲਾਈਨ ਪਾਉਣ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੱਖਣੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਵਾਰਡਾਂ ਵਿੱਚ ਵੀ ਨਵੇਂ ਟਿਊਬਵੈੱਲ ਲਗਾਏ ਜਾਣਗੇ ਜਿੱਥੇ ਪੀਣ ਵਾਲੇ ਪਾਣੀ ਦੀ ਕਿੱਲਤ ਹੈ। ਇਸ ਤੋਂ ਇਲਾਵਾ ਜਿੱਥੇ ਸੀਵਰ ਲਾਈਨ ਜਾਮ ਹੈ ਉੱਥੇ ਨਵੇ ਲਾਈਨ ਵਿਛਾਈ ਜਾਵੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟ ਵਿੱਚ ਤੇਜੀ ਲਿਆਂਦੀ ਗਈ ਹੈ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਹੋ ਸਕੇ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੀਲਾ ਕਾਰਡ, ਪੈਨਸ਼ਨ ਅਤੇ ਰਿਹਾਇਸ਼ ਯੋਜਨਾ ਸਮੇਤ ਹੋਰ ਯੋਜਨਾਵਾਂ ਤੋਂ ਵਾਂਝੇ ਰਹਿਣ ਵਾਲਿਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲ ਸਕੇ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਜਲਦ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ, ਮਿਆਰੀ ਸਿੱਖਿਆ ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

Leave a Reply

Your email address will not be published. Required fields are marked *