ਵਿਧਾਇਕ ਬੱਗਾ ਨੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਖੇਡ ਕਿੱਟਾਂ ਸਪੁਰਦ ਕੀਤੀਆਂ

ਕਿਹਾ! ਪੰਜਾਬ ਸਰਕਾਰ ਖੇਡਾਂ ਦੇ ਖੇਤਰ ’ਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ

ਲੁਧਿਆਣਾ, 04 ਫਰਵਰੀ (ਲੋਕ ਮਸਲੇ) – ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਖਿਡਾਰੀਆਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਨਾਲ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕੇ ਦੇ ਜ਼ਿਲ੍ਹਾ ਤੇ ਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀਆਂ ਨੂੰ ਆਪਣੇ ਮੁੱਖ ਦਫ਼ਤਰ ਵਿਖੇ ਖੇਡ ਕਿੱਟਾਂ ਸਪੁਰਦ ਕਰਦਿਆਂ ਕੀਤਾ। ਉਨ੍ਹਾਂ ਖਾਸ ਤੌਰ ’ਤੇ ਲੜਕੀਆਂ ਜਿਨ੍ਹਾਂ ਵੱਖ-ਵੱਖ ਪਲੇਟਫਾਰਮਾਂ ’ਤੇ ਮੈਡਲ ਹਾਸਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਤੇ ਜ਼ਿਲ੍ਹਾ ਲੁਧਿਆਣਾ ਦਾ ਨਾਮ ਰੋਸ਼ਨ ਕੀਤਾ ਹੈ, ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਣ ਲਈ ਚੰਗਾ ਮਾਹੌਲ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨੀ ਨੂੰ ਨਸ਼ਿਆਂ ਤੋਂ ਪਾਸਾ ਵੱਟ ਕੇ, ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਜਿੱਥੇ ਵੱਖ-ਵੱਖ ਖੇਡਾਂ ਲਈ ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ ਉੱਥੇ ਖਿਡਾਰੀਆਂ ਦੇ ਨਰੌਏ ਜੁੱਸੇ ਅਤੇ ਬਿਹਤਰ ਪ੍ਰਦਰਸ਼ਨ ਲਈ ਚੰਗੀ ਖੁਰਾਕ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਭਾਰਤ ਦੀ ਹਾਕੀ ਟੀਮ ਵਿੱਚ ਪੰਜਾਬੀਆਂ ਦੀ ਬਹੁ-ਗਿਣਤੀ ਦੇ ਨਾਲ ਹੋਰਨਾਂ ਖੇਡਾਂ ਵਿੱਚ ਵੀ ਨੌਜਵਾਨਾਂ ਨੇ ਆਪਣੀ ਪਕੜ ਬਣਾਈ ਹੈ।

Leave a Reply

Your email address will not be published. Required fields are marked *