ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 ‘ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ

ਲੁਧਿਆਣਾ, ( ਲੋਕ ਮਸਲੇ )- ਹਲਕਾ ਲੁਧਿਆਣਾ ਸੈਂਟਰਲ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵਾਰਡ ਨੰਬਰ 78 ਵਿੱਚ ਮੋਹਰ ਸਿੰਘ ਨਗਰ ਦੀਆਂ ਸਾਰੀਆਂ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ।

ਇਹ ਪ੍ਰੋਜੈਕਟ ਲਗਭਗ 95 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ।

ਇਸ ਮੌਕੇ ਕਾਰਜ ਦੀ ਸ਼ੁਰੂਆਤ ਦੌਰਾਨ ਵਾਰਡ ਕੌਂਸਲਰ ਮੰਨਾ ਦੇ ਨਾਲ ਮੌਜ਼ੂਦ ਵਾਰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਉਪਰਾਲੇ ਲਈ ਵਿਧਾਇਕ ਦਾ ਧੰਨਵਾਦ ਵੀ ਕੀਤਾ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਸੈਂਟਰਲ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਵਿਕਾਸੀ ਫੰਡਾਂ ਦਾ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਇਸਤੇਮਾਲ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਮੇਂ ਸਿਰ ਕਾਰਜ ਪੂਰਾ ਕੀਤਾ ਜਾਵੇਗਾ।

ਇਲਾਕਾ ਨਿਵਾਸੀਆਂ ਨੇ ਵੀ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਸ ਨਵ-ਨਿਰਮਾਣ ਕਾਰਜ ਨਾਲ ਗਲੀਆਂ ਦੀ ਸੂਰਤ ਨਿਖਰੇਗੀ ਅਤੇ ਸਾਫ-ਸੁਥਰਾ ਮਾਹੌਲ ਬਣੇਗਾ। ਉਨ੍ਹਾਂ ਉਮੀਦ ਜਤਾਈ ਕਿ ਇਸ ਤਰ੍ਹਾਂ ਦੇ ਵਿਕਾਸੀ ਕੰਮ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੇ।

ਇਸ ਮੌਕੇ ਵਾਰਡ ਕੌਂਸਲਰ ਸ਼੍ਰੀਮਤੀ ਸੁਰਿੰਦਰ ਕੌਰ, ਵਾਰਡ ਇੰਚਾਰਜ ਮਨਪ੍ਰੀਤ ਸਿੰਘ ਮੰਨਾ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ ‘ਤੇ ਵਲੰਟੀਅਰ ਸਾਥੀ ਵੀ ਹਾਜ਼ਰ ਰਹੇ I

Leave a Reply

Your email address will not be published. Required fields are marked *