ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 4.108 ਕਿਲੋਗ੍ਰਾਮ ਹੈਰੋਇਨ, 4 ਆਧੁਨਿਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ। ਉਹ ਪੰਜਾਬ ਵਿੱਚ ਅੱਗੇ ਸਪਲਾਈ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛਾਉਣੀ ‘ਚ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਹੁਣ ਇਸ ਨੈੱਟਵਰਕ ਦੇ ਅਗਲੇ ਤੇ ਪਿਛਲੇ ਸਬੰਧ ਖੰਗਾਲਣ ਅਤੇ ਹੋਰ ਸ਼ਾਮਲ ਵਿਅਕਤੀਆਂ ਦੀ ਪਛਾਣ ਲਈ ਗਹਿਰਾਈ ਨਾਲ ਜਾਂਚ ਜਾਰੀ ਹੈ।

ਅੰਮ੍ਰਿਤਸਰ ‘ਚ ਇਸ ਤੋਂ ਪਹਿਲਾਂ ਵੀ ਮਿਲ ਚੁੱਕੀ 6 ਕਿਲੋ ਹੈਰਾਇਨ, ਦੁਬਈ ਤੋਂ ਮਿਲਦੀ ਸੀ ਕਮਾਂਡ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਅੱਡਾ ਮਨਾਵਾਲਾ, ਅੰਮ੍ਰਿਤਸਰ–ਜਲੰਧਰ ਹਾਈਵੇ ਨੇੜੇ ਇੱਕ ਵਿਅਕਤੀ ਨੂੰ 6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀ. ਜੀ. ਪੀ  ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਦੁਬਈ (ਯੂ.ਏ.ਈ.) ਵਿੱਚ ਬੈਠੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ। ਅੰਤਰਪ੍ਰੀਤ ਸਿੰਘ, ਜੋ ਕਿ ਸੁਲਤਾਨਵਿੰਡ ਦਾ ਰਹਿਣ ਵਾਲਾ ਹੈ, ਪਹਿਲਾਂ ਤੋਂ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਈ ਮਾਮਲਿਆਂ ਵਿੱਚ ਲਿਪਤ ਰਹਿ ਚੁੱਕਾ ਹੈ ਅਤੇ ਉਸਦੇ ਖਿਲਾਫ ਵੱਖ-ਵੱਖ ਕੇਸ ਦਰਜ ਹਨ।

Leave a Reply

Your email address will not be published. Required fields are marked *