ਪੰਜਾਬ ‘ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ

ਗਰਮੀ ਦੇ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਕਿੱਲਤ ਤੋਂ ਬਚਾਉਣ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਨਗਰ ਨਿਗਮ ਲੁਧਿਆਣਾ ਨੇ ਸਖ਼ਤ ਕਦਮ ਚੁੱਕੇ ਹਨ। ਨਿਗਮ ਵੱਲੋਂ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨੇ ਲਗਾਉਣ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਇਨ੍ਹਾਂ ਕੰਮਾਂ ‘ਤੇ ਹੋਵੇਗੀ ਕਾਰਵਾਈ

  •    ਪੀਣ ਵਾਲੇ ਪਾਣੀ ਨਾਲ ਗੱਡੀਆਂ ਧੋਣ ‘ਤੇ
  •    ਘਰਾਂ ਦੇ ਲਾਨ ਜਾਂ ਪਾਰਕਾਂ ਵਿੱਚ ਪੀਣ ਵਾਲੇ ਪਾਣੀ ਦੀ ਵਰਤੋਂ ਕਰਨ ‘ਤੇ
  •    ਘਰਾਂ ਜਾਂ ਦੁਕਾਨਾਂ ਵਿੱਚ ਪਾਣੀ ਦੀਆਂ ਟੂਟੀਆਂ ਖੁੱਲ੍ਹੀਆਂ ਛੱਡਣ ਜਾਂ ਬਿਨਾਂ ਵਜ੍ਹਾ ਪਾਣੀ ਵਹਾਉਣ ‘ਤੇ
  •    ਘਰਾਂ/ਦੁਕਾਨਾਂ ਦੇ ਬਾਹਰ ਸੜਕਾਂ ‘ਤੇ ਪਾਣੀ ਦਾ ਛਿੜਕਾਅ ਕਰਨ ‘ਤੇ

ਕੱਟਿਆ ਜਾ ਸਕਦੈ ਪਾਣੀ ਦਾ ਕੁਨੈਕਸ਼ਨ

ਨਗਰ ਨਿਗਮ ਨੇ ਉਲੰਘਣਾ ਕਰਨ ਵਾਲਿਆਂ ਲਈ ਜੁਰਮਾਨੇ ਦਾ ਵੀ ਐਲਾਨ ਕੀਤਾ ਹੈ। ਪਹਿਲੀ ਵਾਰ ਨਿਯਮਾਂ ਦੀ ਉਲੰਘਣਾ ਕਰਨ ‘ਤੇ 1000 ਰੁਪਏ, ਦੂਜੀ ਵਾਰ ਉਲੰਘਣਾ ਕਰਨ ‘ਤੇ 2000 ਰੁਪਏ ਜੁਰਮਾਨਾ ਅਤੇ ਤੀਜੀ ਵਾਰ ਉਲੰਘਣਾ ਕਰਨ ‘ਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ ਅਤੇ ਦੁਬਾਰਾ ਕੁਨੈਕਸ਼ਨ ਲਗਵਾਉਣ ਲਈ 5000 ਰੁਪਏ ਜੁਰਮਾਨਾ ਭਰਨਾ ਪਵੇਗਾ।

ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਹੁਕਮ

ਸੰਯੁਕਤ ਕਮਿਸ਼ਨਰ (ਵੀ) ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਨਿਯਮ ਤੁਰੰਤ ਪ੍ਰਭਾਵ ਨਾਲ ਲਾਗੂ ਸਮਝੇ ਜਾਣ। ਨਗਰ ਨਿਗਮ ਦੇ ਜੂਨੀਅਰ ਇੰਜੀਨੀਅਰਾਂ (JEs) ਨੂੰ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਆਪਣੇ ਇਲਾਕਿਆਂ ਵਿਚ ਚੈਕਿੰਗ ਕਰਨ ਅਤੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਦੇ ਚਲਾਨ ਕੱਟਣੇ ਯਕੀਨੀ ਬਣਾਉਣ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਣੀ ਦੀ ਮਹੱਤਤਾ ਨੂੰ ਸਮਝਣ ਅਤੇ ਇਸ ਦੀ ਸੰਜਮ ਨਾਲ ਵਰਤੋਂ ਕਰਨ ਤਾਂ ਜੋ ਸਾਰਿਆਂ ਨੂੰ ਲੋੜੀਂਦਾ ਪਾਣੀ ਮਿਲ ਸਕੇ।

Leave a Reply

Your email address will not be published. Required fields are marked *