ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਣੇ 3 ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਵਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਦੇ ਤਹਿਤ 2 ਵੱਖ-ਵੱਖ ਮੁਹਿੰਮਾਂ ਦੌਰਾਨ 3 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ 5.775 ਕਿੱਲੋ ਹੈਰੋਇਨ, 1,33,640 ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲੀਆਂ, 39 ਕਾਰਤੂਸ ਅਤੇ 36,600 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।

ਇਸ ਸਬੰਧੀ ਥਾਣਾ ਆਰਿਫ ਕੇ ਅਤੇ ਥਾਣਾ ਮਮਦੋਟ, ਫਿਰੋਜ਼ਪੁਰ ‘ਚ ਵੱਖ-ਵੱਖ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ ‘ਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਇਕ ਸੁਰੱਖਿਅਤ ਅਤੇ ਨਸ਼ਾ ਮੁਕਤ ਰਾਜ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਕਾਇਮ ਹੈ।

Leave a Reply

Your email address will not be published. Required fields are marked *