CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ

 ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਜੰਤਰ-ਮੰਤਰ ਵਿਖੇ ਪ੍ਰਸਤਾਵਿਤ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਦੀਪਕੇ ਨੇ ਪ੍ਰੀਖਿਆ ਨਾਲ ਸਬੰਧਤ ਵਿਵਾਦਾਂ ਦੌਰਾਨ ਕਥਿਤ ਤੌਰ ‘ਤੇ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ  ਨੂੰ 1-1 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਦੀਪਕੇ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਆਪਣੀ ਮੰਗ ਵੀ ਦੋਹਰਾਈ ਅਤੇ ਜਵਾਬਦੇਹੀ ਤੈਅ ਕੀਤੇ ਜਾਣ ‘ਤੇ ਜ਼ੋਰ ਦਿੱਤਾ। ਇਹ ਅਪੀਲ 20 ਜੂਨ ਨੂੰ ਜੰਤਰ-ਮੰਤਰ ਵਿਖੇ ਪ੍ਰਸਤਾਵਿਤ ਸੀਜੇਪੀ ਦੇ ਦੂਜੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਕੀਤੀ ਗਈ ਹੈ। ਸੰਗਠਨ ਨੇ ਪ੍ਰੀਖਿਆਵਾਂ ‘ਚ ਕਥਿਤ ਬੇਨਿਯਮੀਆਂ ਅਤੇ ਸਿੱਖਿਆ ਪ੍ਰਣਾਲੀ ‘ਚ ਜਵਾਬਦੇਹੀ ਯਕੀਨੀ ਬਣਾਉਣ ‘ਚ ਸਰਕਾਰ ਦੀ ਕਥਿਤ ਅਸਫਲਤਾ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ।

ਦੀਪਕ ਨੇ ਚਿੱਠੀ ‘ਚ ਕਿਹਾ,”ਮੈਂ ਭਾਰੀ ਮਨ ਨਾਲ ਤੁਹਾਨੂੰ ਇਹ ਚਿੱਠੀ ਲਿਖ ਰਿਹਾ ਹਾਂ ਤਾਂ ਕਿ ਤੁਹਾਡਾ ਧਿਆਨ ਇਕ ਅਜਿਹੇ ਗੰਭੀਰ ਸੰਕਟ ਵੱਲ ਆਕਰਸ਼ਿਤ ਕਰ ਸਕਾਂ, ਜੋ ਸਾਡੇ ਦੇਸ਼ ਦੇ ਭਵਿੱਖ ਅਤੇ ਸਾਡੇ ਨੌਜਵਾਨਾਂ ਦੇ ਜੀਵਨ ਅਤੇ ਮਾਨਸਿਕ ਸਿਹਤ ਲਈ ਖ਼ਤਰਾ ਪੈਦਾ ਕਰ ਰਿਹਾ ਹੈ।” ਉਨ੍ਹਾਂ ਦਾਅਵਾ ਕੀਤਾ ਕਿ ਹਾਲ ਹੀ ਦੇ ਹਫ਼ਤਿਆਂ ‘ਚ 11 ਵਿਦਿਆਰਥੀਆਂ ਨੇ ਖੁਦਕੁਸ਼ੀ ਕੀਤੀ ਹੈ, ਜਿਨ੍ਹਾਂ ‘ਚੋਂ 5 ਪਿਛਲੇ ਮਾਮਲਿਆਂ ਦੀ ਸੂਚਨਾ ਪਿਛਲੇ 48 ਘੰਟਿਆਂ ‘ਚ ਮਿਲੀ ਹੈ। ਉਨ੍ਹਾਂ ਕਿਹਾ ਕਿ ਸੰਭਾਵਿਤ ਮੁੜ ਪ੍ਰੀਖਿਆਵਾਂ ਬਾਰੇ ਅਨਿਸ਼ਚਿਤਤਾ ਵਿਦਿਆਰਥੀਆਂ ਦੀ ਚਿੰਤਾ ਵਧਾ ਰਹੀ ਹੈ। ਦੀਪਕੇ ਨੇ ਪ੍ਰਭਾਵਿਤ ਪਰਿਵਾਰਾਂ ਲਈ ਕੇਂਦਰ ਸਰਕਾਰ ਤੋਂ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕਰਦੇ ਹੋਏ ਕਿਹਾ ਕਿ ਕਈਆਂ ਨੇ ਆਪਣੇ ਬੱਚਿਆਂ ਦੀ ਸਿੱਖਿਆ ਲਈ ਵੱਡੇ ਵਿਦਿਅਕ ਕਰਜ਼ੇ ਲਏ ਸਨ।

ਦੀਪਕੇ ਨੇ ਚਿੱਠੀ ‘ਚ ਕਿਹਾ,”ਇਹ ਪਰਿਵਾਰ ਉਨ੍ਹਾਂ ਬੱਚਿਆਂ ਦੀ ਮੌਤ ਤੋਂ ਬਾਅਦ ਪੂਰੀ ਤਰ੍ਹਾਂ ਬੇਸਹਾਰਾ ਹੋ ਗਏ ਹਨ ਜਿਨ੍ਹਾਂ ਦੀ ਸਿੱਖਿਆ ਲਈ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਬੱਚਤ ਖਰਚ ਕੀਤੀ।” ਉਨ੍ਹਾਂ ਨੇ ਪ੍ਰਸ਼ਨ ਪੱਤਰ ਲੀਕ ਕਾਰਨ ਹੋਏ “ਗੰਭੀਰ ਸੰਕਟ” ਤੋਂ ਪ੍ਰਭਾਵਿਤ ਪਰਿਵਾਰਾਂ ਲਈ 1-1 ਕਰੋੜ ਦੇ ਮੁਆਵਜ਼ੇ ਦੇ ਪੈਕੇਜ ਦੀ ਮੰਗ ਕੀਤੀ।

Leave a Reply

Your email address will not be published. Required fields are marked *