ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

21 ਜੁਲਾਈ ਨੂੰ ਕਿਸਾਨਾਂ ਵੱਲੋਂ ਦਿੱਤੇ ਗਏ ਦਿੱਲੀ ਕੂਚ ਦੇ ਸੱਦੇ ਨੂੰ ਦੇਖਦਿਆਂ ਹਰਿਆਣਾ ਪੁਲਿਸ ਵੱਲੋਂ ਅੰਮ੍ਰਿਤਸਰ-ਦਿੱਲੀ ਜੀ. ਟੀ. ਰੋਡ ‘ਤੇ ਵੱਡੇ ਪੱਧਰ ‘ਤੇ ਨਾਕਾਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਸ ਵੱਲੋਂ ਜੇ. ਸੀ. ਬੀ. ਅਤੇ ਪੋਕਲੇਨ ਮਸ਼ੀਨਾਂ ਦੀ ਮਦਦ ਨਾਲ ਮਜ਼ਬੂਤ ਬੈਰੀਕੇਡਿੰਗ ਕੀਤੀ ਜਾ ਰਹੀ ਹੈ, ਨਾਲ ਹੀ ਭਾਰੀ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ। ਜੀ. ਟੀ. ਰੋਡ ‘ਤੇ ਸਖ਼ਤੀ ਕਾਰਨ ਵਾਹਨਾਂ ਦੀ ਆਵਾਜਾਈ ਦਾ ਸਾਰਾ ਬੋਝ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਪੈ ਗਿਆ ਹੈ।

ਇਸ ਵਧੇ ਆਵਾਜਾਈ ਦੇ ਦਬਾਅ ਕਾਰਨ ਲਾਲੜੂ ਤੋਂ ਲੈ ਕੇ ਲੈਹਲੀ ਤੱਕ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਹਾਲਾਤ ਇਹ ਹਨ ਕਿ ਹਾਈਵੇਅ ਦੇ ਨਾਲ-ਨਾਲ ਦੋਵਾਂ ਪਾਸਿਆਂ ਦੀਆਂ ਸਰਵਿਸ ਰੋਡ ਵੀ ਪੂਰੀ ਤਰ੍ਹਾਂ ਟ੍ਰੈਫਿਕ ਨਾਲ ਜਾਮ ਹੋ ਚੁੱਕੀਆਂ ਹਨ, ਜਿਸ ਕਾਰਨ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਟ੍ਰੈਫਿਕ ਪੁਲਸ ਦੇ ਜਵਾਨ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਮੁਸ਼ੱਕਤ ਕਰ ਰਹੇ ਹਨ। ਹਾਲਾਂਕਿ ਟ੍ਰੈਫਿਕ ਪੁਲਸ ਕੋਲ ਨਫ਼ਰੀ (ਮੁਲਾਜ਼ਮਾਂ) ਦੀ ਘਾਟ ਹੋਣ ਕਾਰਨ ਜਾਮ ‘ਤੇ ਕਾਬੂ ਪਾਉਣ ‘ਚ ਕਾਫ਼ੀ ਦਿੱਕਤਾਂ ਪੇਸ਼ ਆ ਰਹੀਆਂ ਹਨ।

Leave a Reply

Your email address will not be published. Required fields are marked *