ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਨੇਤਾ ਪ੍ਰਤੀਪੱਖ ਆਤਿਸ਼ੀ ਨੇ ਅੱਜ ਪੰਜਾਬ ਦੇ ਲੁਧਿਆਣਾ ਵੈਸਟ ਹਲਕੇ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਚੋਣ ਪ੍ਰਚਾਰ ਕੀਤਾ।

ਆਤਿਸ਼ੀ ਨੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਅਤੇ ਜਨ ਸਭਾਵਾਂ ਰਾਹੀਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਦਿੱਲੀ ਵਿਚ ਲੋਕਾਂ ਦੇ ਹਿਤ ਲਈ ਜੋ ਕੰਮ ਕੀਤੇ ਹਨ, ਉਹੀ ਕੰਮ ਲੁਧਿਆਣਾ ਵੈਸਟ ’ਚ ਵੀ ਹੋਣਗੇ ਜੇਕਰ ਸੰਜੀਵ ਅਰੋੜਾ ਨੂੰ ਜਿੱਤ ਮਿਲਦੀ ਹੈ।

ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਵੈਸਟ ਹਲਕਾ ਵਿਕਾਸ ਦੀ ਰਾਹ ‘ਤੇ ਲਿਆਂਦਾ ਜਾਵੇਗਾ ਅਤੇ ਇਥੋਂ ਦੇ ਨੌਜਵਾਨਾਂ ਲਈ ਰੋਜ਼ਗਾਰ, ਸਿੱਖਿਆ ਅਤੇ ਸਿਹਤ ਜਿਵੇਂ ਮੱਦੇ ਉੱਤੇ ਖਾਸ ਧਿਆਨ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਲੁਧਿਆਣਾ ਵੈਸਟ ਵਿਧਾਨ ਸਭਾ ਸੀਟ ਉਤੇ ਹੋ ਰਹੀਆਂ ਇਹ ਜ਼ਿਮਨੀ ਚੋਣਾਂ ਸਿਆਸੀ ਪੱਖੋਂ ਬਹੁਤ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *