ਪੰਜਾਬ ‘ਚ ਅਸਮਾਨੋਂ ਵਰ੍ਹੇਗੀ ਅੱਗ! 2 ਦਿਨ ਬੇਹੱਦ ਔਖੇ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਪਏ ਮੀਂਹ ਕਾਰਨ ਬੀਤੇ ਦਿਨੀਂ ਗਰਮੀ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ ਸੀ ਪਰ ਹੁਣ ਇਕ ਵਾਰ ਫਿਰ ਸੂਬੇ ‘ਚ ਅਸਮਾਨ ਤੋਂ ਅੱਗ ਵਰ੍ਹੇਗੀ, ਜਿਸ ਕਾਰਨ 2 ਦਿਨ ਬੇਹੱਦ ਔਖੇ ਨਿਕਲਣ ਵਾਲੇ ਹਨ। ਦਰਅਸਲ ਗਰਮੀ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸੂਬੇ ‘ਚ 9 ਅਤੇ 10 ਜੂਨ ਨੂੰ ਵੱਖ-ਵੱਖ ਜ਼ਿਲ੍ਹਿਆਂ ‘ਚ ਕਹਿਰ ਦੀ ਗਰਮੀ ਅਤੇ ‘ਲੂ’ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਇਨ੍ਹਾਂ ਤਾਰੀਖ਼ਾਂ ਨੂੰ ਸੋਚ-ਸਮਝ ਕੇ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ, ਫ਼ਰੀਦਕੋਟ, ਬਰਨਾਲਾ ਅਤੇ ਸੰਗਰੂਰ ‘ਚ ‘ਲੂ’ ਚੱਲਣ ਦੀ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਤਾਰੀਖ਼ਾਂ ਲਈ ਪੂਰੇ ਸੂਬੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਬਠਿੰਡਾ ਸਭ ਤੋਂ ਗਰਮ
ਇਸ ਵੇਲੇ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਹੈ ਪਰ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਰਾਹਤ ਅਸਥਾਈ ਹੈ ਅਤੇ ਜਲਦੀ ਹੀ ਤਾਪਮਾਨ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ।

Leave a Reply

Your email address will not be published. Required fields are marked *