ਦਿੱਲੀ ਵਿਚ ਮੌਜੂਦ ਪੰਜਾਬੀ ਸਿੰਗਰ ਗੁਰੂ ਰੰਧਾਵਾ ਦੇ ਜਿਮ ‘ਤੇ ਗੋਈ ਗੋਲੀਬਾਰੀ ਦੇ ਮਾਮਲੇ ਵਿਚ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਇਸ ਮਾਮਲੇ ਵਿਚ ਲਾਰੈਂਸ ਗੈਂਗ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਅਮਨ ਤੇ ਤੁਸ਼ਾਰ ਵਜੋਂ ਹੋਈ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਗੈਂਗ ਲਈ ਕੰਮ ਕਰਦੇ ਹਨ ਤੇ ਗੋਲੀਬਾਰੀ ਵਿਚ ਸ਼ਾਮਲ ਸਨ। ਪੁਲਸ ਨੇ ਹੁਣ ਇਨ੍ਹਾਂ ਦੇ ਨੈੱਟਵਰਕ ਤੇ ਹੋਰ ਸਾਥੀਆਂ ਦੀ ਤਲਾਸ਼ ਕਰ ਰਹੀ ਹੈ।
ਪੁਲਸ ਮੁਤਾਬਕ ਅਮਨ ਤੇ ਤੁਸ਼ਾਰ ਨੇ ਵਾਰਦਾਤ ਤੋਂ ਪਹਿਲਾਂ ਜਿਮ ਦੀ ਰੇਕੀ ਕੀਤੀ ਸੀ। ਜਾਂਚ ਵਿਚ ਇਹ ਵੀ ਪਤਾ ਲੱਗਿਆ ਕਿ ਜਿਮ ਦੇ ਬਾਹਰ ਫਾਇਰਿੰਗ ਕੀਤੀ ਗਈ, ਉਸ ਦੌਰਾਨ ਦੋਵੇਂ ਮੁਲਜ਼ਮ ਮੌਕੇ ਉੱਤੇ ਮੌਜੂਦ ਸਨ। ਕ੍ਰਾਈਮ ਬ੍ਰਾਂਚ ਨੇ ਤਕਨੀਕੀ ਸਬੂਤਾਂ ਤੇ ਹੋਰ ਇਨਪੁਟ ਦੇ ਆਧਾਰ ਉੱਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਵਿਚ ਕਈ ਅਹਿਮ ਜਾਣਕਾਰੀਆਂ ਸਾਹਮਣਾ ਆਉਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ 11 ਜੂਨ ਨੂੰ ਰਾਜਧਾਨੀ ਦੇ ਪੱਛਮੀ ਵਿਹਾਰ ਇਲਾਕੇ ਵਿਚ ਸਥਿਤ ਗੁਰੂ ਰੰਧਾਵਾ ਦੇ ਮਾਲਿਕਾਨਾ ਹੱਕ ਵਾਲੇ ਜਿਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਬਾੀ ਦੀ ਸੂਚਨਾ ਮਿਲਦੇ ਹੀ ਪੁਲਸ ਤੇ ਸੁਰੱਖਿਆਆ ਏਜੰਸੀਆਂ ਮੌਕੇ ਉੱਤੇ ਪਹੁੰਚ ਗਈਆਂ। ਇਸ ਤੋਂ ਬਾਅਦ ਪੂਰੇ ਇਲਾਕੇ ‘ਚ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਸੀ।