ਸੰਗਰੂਰ,(ਜਗਸੀਰ ਸਿੰਘ) -ਮਾਣਯੋਗ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਸੰਗਰੂਰ ਦੇ ਪਿੰਡ ਬਲਵਾੜ ਕਲਾਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਪ ਦਾ ਆਯੋਜਨ ਕੀਤਾ ਗਿਆ I ਇਸ ਮੌਕੇ ਡਾ. ਪਰਮਿੰਦਰ ਸਿੰਘ ਬੁੱਟਰ ਵੱਲੋਂ ਕਿਸਾਨਾਂ ਨੂੰ ਨਵੀਂ ਤਕਨੀਕ ਦੀ ਮਸ਼ੀਨਰੀ ਦੀ ਵਰਤੋਂ ਕਰਕੇ ਬਿਨਾ ਅੱਗ ਲਗਾਏ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਅਤੇ ਨਾਲ ਹੀ ਪੂਸਾ ਡੀ-ਕੰਪੋਜ਼ਰ ਦੀ ਵਰਤੋਂ ਕਰਕੇ ਪਰਾਲੀ ਨੂੰ ਗਾਲਣ ਦੀ ਤਕਨੀਕ ਬਾਰੇ ਜਾਣਕਾਰੀ ਦਿੱਤੀ I ਉਹਨਾਂ ਦੱਸਿਆ ਕਿ ਝੋਨੇ ਦੀ ਰਹਿੰਦ ਖੁੰਹਦ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਿਸ ਤਰ੍ਹਾਂ ਧਰਤੀ ਦੀ ਉਪਜਾਊ ਸ਼ਕਤੀ ਨੂੰ ਗੁਣਵੱਤਾ ਪ੍ਰਦਾਨ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੇ-ਸਮੇ ਉੱਪਰ ਚਲਾਈਆਂ ਜਾਂਣ ਵਾਲੀਆਂ ਵੱਖ-ਵੱਖ ਸਕੀਮਾਂ ਬਾਰੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਕਿਸਾਨ ਪੱਖੀ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। I ਇਸ ਮੌਕੇ ਓਹਨਾ ਨਾਲ ਖੇਤੀਬਾੜੀ ਉੱਪ ਨਿਰੀਖਕ ਸ਼੍ਰੀ ਰਮਨਦੀਪ ਸਿੰਘ ਅਤੇ ਏ ਟੀ ਐਮ ਸ਼੍ਰੀ ਕਰਮਜੀਤ ਸਿੰਘ ਵੀ ਮੌਜੂਦ ਸਨ I
ਪਿੰਡ ਬਲਵਾੜ ਕਲਾਂ ਵਿਖੇ ਕਿਸਾਨ ਸਿਖਲਾਈ ਕੈਪ ਦਾ ਆਯੋਜਨ