ਸੋਨੇ-ਚਾਂਦੀ ਨੇ ਤੋੜ ‘ਤੇ ਸਾਰੇ ਰਿਕਾਰਡ, All Time High ‘ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਸੋਨਾ-ਚਾਂਦੀ ਖਰੀਦਣ ਦੇ ਚਾਹਵਾਨ ਲੋਕਾਂ ਲਈ ਇਹ ਖ਼ਬਰ ਬਹੁਤ ਖਾਸ ਹੈ, ਕਿਉਂਕਿ ਅੱਜ ਭਾਰਤ ਦਾ ਵਸਤੂ ਬਾਜ਼ਾਰ ਖੁੱਲ੍ਹਦੇ ਹੀ ਸੋਨਾ ਅਤੇ ਚਾਂਦੀ ਖਰੀਦਦਾਰਾਂ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਵਿਚ ਰਿਕਾਰਡ ਵਾਧਾ ਹੋਇਆ ਹੈ। MCX ‘ਤੇ ਸੋਨੇ ਦੀ ਕੀਮਤ ਵਿਚ ਜ਼ਬਰਦਸਤ ਵਾਧਾ ਹੋਇਆ ਹੈ। MCX ‘ਤੇ ਸੋਨੇ ਦੀ ਕੀਮਤ ਵਿਚ 9 ਹਜ਼ਾਰ ਰੁਪਏ ਤੋਂ ਵੱਧ ਦਾ ਵਾਧਾ ਹੋਇਆ ਹੈ, ਜਿਸ ਨਾਲ ਸੋਨਾ 163.648 ‘ਤੇ ਕਾਰੋਬਾਰ ਕਰ ਰਿਹਾ ਹੈ। ਕੀਮਤਾਂ ਵਿਚ 6 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵਿਚ ਵੀ ਵਾਧਾ ਦਰਜ ਕੀਤਾ ਗਿਆ। MCX ‘ਤੇ ਚਾਂਦੀ ਦੀ ਕੀਮਤ ਵਿਚ 17 ਹਜ਼ਾਰ ਰੁਪਏ ਤੱਕ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ 295,805 ‘ਤੇ ਕਾਰੋਬਾਰ ਕਰ ਰਿਹਾ ਹੈ। 

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸੋਨੇ, ਚਾਂਦੀ ਅਤੇ ਹੋਰ ਕੀਮਤੀ ਧਾਤਾਂ ‘ਤੇ ਲੱਗਣ ਵਾਲੀ ਇੰਪੋਰਟ ਡਿਊਟੀ (ਆਯਾਤ ਸ਼ੁਲਕ) ਵਿੱਚ ਵੱਡਾ ਵਾਧਾ ਕੀਤਾ ਹੈ। ਵਿੱਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਨਵੀਆਂ ਦਰਾਂ ਅੱਜ ਯਾਨੀ 13 ਮਈ ਤੋਂ ਲਾਗੂ ਹੋ ਗਈਆਂ ਹਨ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਵਿਦੇਸ਼ਾਂ ਤੋਂ ਸੋਨਾ, ਚਾਂਦੀ ਅਤੇ ਪਲੈਟੀਨਮ ਮੰਗਵਾਉਣਾ ਮਹਿੰਗਾ ਹੋ ਜਾਵੇਗਾ। ਸਰਕਾਰ ਨੇ ਸੋਨੇ ‘ਤੇ ਲੱਗਣ ਵਾਲੀ ਬੇਸਿਕ ਇੰਪੋਰਟ ਡਿਊਟੀ (BCD) ਨੂੰ 5 ਫੀਸਦੀ ਤੋਂ ਵਧਾ ਕੇ 10 ਫੀਸਦੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜੁਲਾਈ 2024 ਦੇ ਬਜਟ ਵਿੱਚ ਸਰਕਾਰ ਨੇ ਸੋਨੇ ‘ਤੇ ਕੁੱਲ ਇੰਪੋਰਟ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਸੀ, ਜਿਸ ਨੂੰ ਹੁਣ ਮੁੜ ਵਧਾ ਦਿੱਤਾ ਗਿਆ ਹੈ। 

ਪ੍ਰਧਾਨ ਮੰਤਰੀ ਦੀ ਅਪੀਲ ਦਾ ਅਸਰ
ਸਰਕਾਰ ਦਾ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਅਪੀਲ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਮੱਧ ਪੂਰਬ ਵਿੱਚ ਵਧਦੇ ਤਣਾਅ ਅਤੇ ਕੱਚੇ ਤੇਲ ਦੀਆਂ ਕੀਮਤਾਂ ਕਾਰਨ ਦੇਸ਼ ਦੇ ਲੋਕਾਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਸਲਾਹ ਦਿੱਤੀ। ਸਰਕਾਰ ਨੂੰ ਖਦਸ਼ਾ ਹੈ ਕਿ ਹੋਰਮੁਜ਼ ਜਲਡਮਰੂਮੱਧ (Strait of Hormuz) ਦੇ ਵਿਵਾਦ ਕਾਰਨ ਤੇਲ ਦੀਆਂ ਕੀਮਤਾਂ ਵਧ ਸਕਦੀਆਂ ਹਨ, ਜਿਸ ਦਾ ਅਸਰ ਭਾਰਤੀ ਅਰਥਵਿਵਸਥਾ ‘ਤੇ ਪੈ ਸਕਦਾ ਹੈ। ਇਸ ਲਈ PM ਮੋਦੀ ਨੇ ਲੋਕਾਂ ਨੇ ਵਿਆਹ ਜਾਂ ਖਾਸ ਮੌਕਿਆਂ ‘ਤੇ ਸੋਨੇ ਦੀ ਖਰੀਦਦਾਰੀ ਕਰਨ ਤੋਂ ਰੋਕਿਆ ਹੈ।

Leave a Reply

Your email address will not be published. Required fields are marked *