ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ ‘ਚ ਹੋ ਗਈ Landslide, ਮਿੰਟਾਂ ‘ਚ ਪੈ ਗਈਆਂ ਭਾਜੜਾਂ

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਵੈਸ਼ਨੋ ਦੇਵੀ ਲਈ ਮਹੱਤਵਪੂਰਨ ਹਿਮਕੋਟੀ ਰੂਟ (ਨਵਾਂ ਰੂਟ) ‘ਤੇ ਸਥਿਤ ਸੱਤਿਆ ਵਿਊ ਪੁਆਇੰਟ ਦੇ ਨੇੜੇ ਜ਼ਮੀਨ ਖਿਸਕ ਗਈ ਹੈ। ਜਿਸ ਕਾਰਨ ਨਵੇਂ ਹਿਮਕੋਟੀ ਰੂਟ ‘ਤੇ ਸ਼ਰਧਾਲੂਆਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਆਵਾਜਾਈ ਬੰਦ ਹੋਣ ਕਾਰਨ ਸ਼ਰਧਾਲੂਆਂ ਨੂੰ ਵੱਡੀ ਪਰੇਸ਼ਾਨੀ ਹੋ ਰਹੀ ਹੈ। 

ਇਸ ਦੇ ਨਾਲ ਹੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਪੁਰਾਣੇ ਰਵਾਇਤੀ ਰਸਤੇ ਰਾਹੀਂ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਤੋਂ ਹੀ ਇਲਾਕੇ ‘ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਨਵੇਂ ਰਸਤੇ ‘ਤੇ ਜ਼ਮੀਨ ਖਿਸਕਣ ਦੀ ਸੂਚਨਾ ਹੈ। ਹਿਮਕੋਟੀ ਸੜਕ ‘ਤੇ ਜ਼ਮੀਨ ਖਿਸਕਣ ਕਾਰਨ ਬੈਟਰੀ ਕਾਰ ਸੇਵਾ ਵੀ ਪ੍ਰਭਾਵਿਤ ਹੋਈ ਹੈ। ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸ ਦੇਈਏ ਕਿ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਦੇ ਹਨ। 

Leave a Reply

Your email address will not be published. Required fields are marked *