ਉੱਤਰ-ਪੱਛਮੀ ਲੰਡਨ ਵਿੱਚ ਇੱਕ ਘਰ ਵਿੱਚ ਅੱਗ ਲੱਗ ਗਈ। ਅੱਗ ਕਾਰਨ ਤਿੰਨ ਮੁੰਡਿਆਂ ਅਤੇ ਇੱਕ ਔਰਤ ਦੀ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੁਲਸ ਅਧਿਕਾਰੀ ਵੈਂਬਲੇ ਨੇੜੇ ਟਿਲੇਟ ਕਲੋਜ਼ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਪੁਲਸ ਅਨੁਸਾਰ ਇੱਕ 43 ਸਾਲਾ ਔਰਤ ਅਤੇ 15 ,ਅੱਠ ਅਤੇ ਚਾਰ ਸਾਲ ਦੇ ਤਿੰਨ ਮੁੰਡਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਕਿਹਾ ਕਿ ਇਸ ਘਟਨਾ ਦੇ ਸਬੰਧ ਵਿੱਚ ਇੱਕ 41 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਹਿਰਾਸਤ ਵਿੱਚ ਹੈ।