ਮਾਰਕੀਟ ਕਮੇਟੀ, ਲੁਧਿਆਣਾ ਵੱਲੋਂ 2026- 27 ਦਾ ਬਜਟ ਪੇਸ਼

ਲੁਧਿਆਣਾ, 9 ਜੂਨ (ਲੋਕ ਮਸਲੇ ) – ਪੰਜਾਬ ਮੰਡੀ ਬੋਰਡ ਅਧੀਨ ਮਾਰਕੀਟ ਕਮੇਟੀ ਲੁਧਿਆਣਾ ਵੱਲੋਂ 2026- 27 ਦਾ ਬਜਟ ਪੇਸ਼ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਨੇ ਦੱਸਿਆ ਗਿਆ ਕਿ 2026-27 ਦਾ ਬਜਟ ਪਾਸ ਹੋਣ ਲਈ ਚੰਡੀਗੜ੍ਹ ਭੇਜਿਆ ਗਿਆ ਹੈ ਜੋਕਿ ਕਰੀਬ 46 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਸਾਲ 2026 -27 ਦਾ ਬਜਟ ਪਾਸ ਹੋ ਕੇ ਆਉਂਦਾ ਹੈ ਮੰਡੀ ਦੇ ਰੁਕੇ ਹੋਏ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ।

ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵੱਖ ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਤੇ ਹੋਰ ਵਿਕਾਸ ਪ੍ਰੋਜੈਕਟ ਨੇਪਰੇ ਚਾੜ੍ਹੇ ਜਾਣਗੇ।

ਇਸ ਮੌਕੇ ਲੇਖਾਕਾਰ ਦੀਪਕ ਸਿੰਗਲਾ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *