ਮੇਅਰ ਇੰਦਰਜੀਤ ਕੌਰ, ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਅਪਣਾਇਆ ਸਖ਼ਤ ਰੁਖ਼; ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਲੁਧਿਆਣਾ, 5 ਮਾਰਚ:(ਲੋਕ ਮਸਲੇ )-ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਵੀਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਇੱਕ ਮੀਟਿੰਗ ਕੀਤੀ।

ਮੀਟਿੰਗ ਦੌਰਾਨ, ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਦੀ ਸੂਚੀ, ਸਮਾਂ ਸੀਮਾ ਦੇ ਨਾਲ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ।

ਕੌਂਸਲਰ ਅਮਨ ਬੱਗਾ, ਗੋਲੂ ਬਾਜਵਾ, ਨੀਰਜ ਆਹੂਜਾ, ਤੇਜਿੰਦਰ ਰਾਜਾ, ਨਰਿੰਦਰ ਬਿੱਟੂ, ਮਨਜੀਤ ਢਿੱਲੋਂ, ਅਸ਼ੋਕ ਕੁਮਾਰ, ਹਰਜਿੰਦਰ ਬਾਲੀ, ਅਰਾਧਨਾ ਸੁਰਿੰਦਰ ਅਟਵਾਲ ਸਮੇਤ ਹੋਰਾਂ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ।

ਮੇਅਰ ਇੰਦਰਜੀਤ ਕੌਰ ਅਤੇ ਵਿਧਾਇਕ ਬੱਗਾ ਨੇ ਅਧਿਕਾਰੀਆਂ ਨੂੰ ਕੰਮਾਂ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਬੀ.ਐਂਡ.ਆਰ ਸ਼ਾਖਾ ਅਤੇ ਓ.ਐਂਡ.ਐਮ.ਸੈੱਲ ਵਿਚਕਾਰ ਤਾਲਮੇਲ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਪਾਣੀ-ਸੀਵਰ ਲਾਈਨਾਂ ਵਿਛਾਉਣ ਅਤੇ ਸੜਕਾਂ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟਾਂ ਵਿੱਚ ਦੇਰੀ ਨਾ ਹੋਵੇ।

ਬੀ.ਐਂਡ.ਆਰ ਸ਼ਾਖਾ ਅਤੇ ਲਾਈਟ ਸ਼ਾਖਾ ਦੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਮਿਸਿੰਗ/ਹਨੇਰੇ ਵਾਲੇ ਪੁਆਇੰਟਾਂ ‘ਤੇ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ, ਕਾਰਜਕਾਰੀ ਇੰਜੀਨੀਅਰ ਰਮਨ ਕੌਸ਼ਲ, ਕਾਰਜਕਾਰੀ ਇੰਜੀਨੀਅਰ ਸੰਜੀਵ ਕੁਮਾਰ, ਐਮ.ਟੀ.ਪੀ ਵਿਜੇ ਕੁਮਾਰ ਸਮੇਤ ਬੀ.ਐਂਡ.ਆਰ ਸ਼ਾਖਾ, ਓ.ਐਂਡ.ਐਮ.ਸੈੱਲ, ਲਾਈਟ ਸ਼ਾਖਾ ਆਦਿ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।

ਮੇਅਰ ਇੰਦਰਜੀਤ ਕੌਰ, ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਕਿਹਾ ਕਿ ਸਬੰਧਤ ਸਟਾਫ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਹ ਪ੍ਰੋਜੈਕਟਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਵਿਕਾਸ ਕਾਰਜਾਂ ਅਤੇ ਸਫਾਈ ਦੇ ਮਾਮਲੇ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੇਅਰ ਇੰਦਰਜੀਤ ਕੌਰ ਅਤੇ ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਟਿਕਾਊ ਵਿਕਾਸ ਵੱਲ ਕੰਮ ਕਰ ਰਹੀ ਹੈ ਅਤੇ ਜਨਤਾ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

Leave a Reply

Your email address will not be published. Required fields are marked *