ਵਿਧਾਇਕ ਬੱਗਾ ਨੇ ਬਸਤੀ ਬਾਜੀਗਰ ‘ਚ ਨਵੇਂ ਆਰ.ਐਮ.ਸੀ. ਰੋਡ ਦਾ ਕੀਤਾ ਉਦਘਾਟਨ

ਕਿਹਾ! ਕਰੀਬ 40 ਲੱਖ ਦੀ ਲਾਗਤ ਨਾਲ ਲੋਕਾਂ ਦੀ ਆਵਾਜਾਈ ਹੋਵੇਗੀ ਸੁਖਾਵੀਂ

ਲੁਧਿਆਣਾ, 11 ਫਰਵਰੀ (ਲੋਕ ਮਸਲੇ ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ ਇੱਕ ਅਧੀਨ ਬਸਤੀ ਬਾਜੀਗਰ ਦੀ ਮੁੱਖ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਦੱਸਿਆ ਇਸ ਆਰ.ਐਮ.ਸੀ. ਪ੍ਰੋਜੈਕਟ ਤਹਿਤ ਬਸਤੀ ਬਾਜੀਗਰ ਦੀ ਮੁੱਖ ਸੜਕ ਦੇ ਨਾਲ-ਨਾਲ ਲਿੰਕ ਸੜਕਾਂ ਦਾ ਵੀ ਨਿਰਮਾਣ ਕਰਵਾਇਆ ਜਾਵੇਗਾ ਜਿਸ ’ਤੇ ਕਰੀਬ 40 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਗਲੀਆਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਕੌਂਸਲਰ ਅਮਨ ਬੱਗਾ ਖੁਰਾਨਾ, ਰਣਧੀਰ ਸਿੰਘ ਸੀਬੀਆ, ਕੁਲਦੀਪ ਮੱਕੜ, ਵਰਿੰਦਰ ਕੌਫੀ ਵੀ ਮੌਜੂਦ ਸਨ।

Leave a Reply

Your email address will not be published. Required fields are marked *