ਪ੍ਰੀਖਿਆਵਾਂ ਦੀਆਂ ਬਦਲ ਗਈਆਂ ਤਾਰੀਖ਼ਾਂ! ਵਿਦਿਆਰਥੀ ਪੜ੍ਹ ਲੈਣ ਇਹ ਜ਼ਰੂਰੀ ਖ਼ਬਰ

ਭਾਰਤ ਅਤੇ ਪਾਕਿਸਤਾਨ ਦੇ ਡੀਜੀਐੱਮਓ ਦੀ ਗੱਲਬਾਤ ਤੋਂ ਪਹਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਵੱਡੀ ਬੈਠਕ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਸੀਡੀਐੱਸ, ਤਿੰਨੋਂ ਫ਼ੌਜਾਂ ਦੇ ਮੁਖੀ ਅਤੇ ਹੋਰ ਕਈ ਅਧਿਕਾਰੀ ਵੀ ਮੌਜੂਦ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 11 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਘਰ ਸੀਨੀਅਰ ਰੱਖਿਆ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ। ਸਰਕਾਰੀ ਸੂਤਰਾਂ ਅਨੁਸਾਰ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਕਿਹਾ,”ਉੱਥੋਂ ਗੋਲੀ ਚੱਲੇਗੀ ਤਾਂ ਇੱਥੋਂ ਗੋਲਾ ਚੱਲੇਗਾ।” ਇਕ ਨਿਊਜ਼ ਏਜੰਸੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੇ ਉੱਪ ਰਾਸ਼ਟਰੀ ਜੇਡੀ ਵੈਂਸ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਹੈ ਕਿ ਜੇਕਰ ਪਾਕਿਸਤਾਨ ਕੁਝ ਕਰਦਾ ਹੈ ਤਾਂ ਜਵਾਬ ਹੋਰ ਵੀ ਵਿਨਾਸ਼ਕਾਰੀ ਹੋਵੇਗਾ। ਉਸੇ ਰਾਤ ਪਾਕਿਸਤਾਨ ਨੇ 26 ਟਿਕਾਣਿਆਂ ‘ਤੇ ਹਮਲਾ ਕੀਤਾ ਅਤੇ ਭਾਰਤ ਨੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ।

Leave a Reply

Your email address will not be published. Required fields are marked *