ਕਿਹਾ! ਇਸ ਪਹਿਲ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ

ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣਾ ਮੁੱਖ ਤਰਜੀਹ – ਰਾਜਿੰਦਰਪਾਲ ਕੌਰ ਛੀਨਾ

ਲੁਧਿਆਣਾ, 28 ਫਰਵਰੀ (ਲੋਕ ਮਸਲੇ ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਿਸ਼ੇਸ਼ ਮੁਹਿੰਮ ਚਲਾਕੇ ਬਾਪੂ ਮਾਰਕੀਟ ਸਥਿਤ ਆਪਣੇ ਦਫ਼ਤਰ ਵਿੱਚ ਲਾਭਪਾਤਰੀਆਂ ਦੇ ਫਾਰਮ ਭਰਵਾਏ।

ਵਿਧਾਇਕ ਛੀਨਾ ਨੇ ਕਿਹਾ ਇਸ ਪਹਿਲ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਯੋਜਨਾ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਇਸ ਮੁਹਿੰਮ ਦੌਰਾਨ ਇਲਾਕੇ ਵਿੱਚ ਕੈਂਪ ਲਗਾ ਕੇ ਯੋਗ ਵਿਅਕਤੀਆਂ ਨੂੰ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਕੇ ‘ਤੇ ਹੀ ਫਾਰਮ ਭਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ। ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਮੁਹਿੰਮ ਵਿੱਚ ਭਾਗ ਲਿਆ ਅਤੇ ਵਿਧਾਇਕ ਦਾ ਧੰਨਵਾਦ ਕੀਤਾ।

ਵਿਧਾਇਕ ਰਾਜਿੰਦਰਪਾਲ ਕੌਰ ਛੀਨੇ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਹਲਕਾ ਦੱਖਣੀ ਦੇ ਵਸਨੀਕਾਂ ਦੇ ਹਿੱਤ ਵਿੱਚ ਅਜਿਹੇ ਉਪਰਾਲੇ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਕਰੋੜਾਂ ਰੁਪਏ ਦੇ ਪ੍ਰੋਜੈਕਟ ਪਾਈਪਲਾਈਨ ਵਿੱਚ ਹਨ।

Leave a Reply

Your email address will not be published. Required fields are marked *