ਜਨਤਕ ਜਾਇਦਾਦਾਂ ਨੂੰ ਵੇਚਣ ਤੋਂ ਬਚਾਉਣ ਲਈ ਲੋਕ ਵੀ ਸੰਘਰਸ਼ ਦਾ ਹਿੱਸਾ ਬਣਨ : ਪਾਲੀ, ਭਾਰਦਵਾਜ, ਮਹਿਦੂਦਾਂ
ਲੁਧਿਆਣਾ 26 (ਲੋਕ ਮਸਲੇ ) ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਿਰਮੌਰ ਜਥੇਬੰਦੀਆਂ ਪੀ ਐੱਸ ਈ ਬੀ ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪੈਨਸ਼ਨ ਯੂਨੀਅਨ (ਸੰਬੰਧਤ ਏਟਕ) ਪੈਨਸ਼ਨ ਵੈਲਫੇਅਰ ਫੈਡਰੇਸ਼ਨ ਦੇ ਆਗੂਆਂ ਵਲੋਂ ਅੱਜ ਤਰਨਤਾਰਨ ਜ਼ਿਲੇ ਦੇ ਸੇਰੋਂ ਖੰਡ ਮਿੱਲ ਦੀ ਜਮੀਨ ਦਾ ਤਬਾਦਲਾ ਪੁੱਡਾ ਨੂੰ ਕਰਨ ਖਿਲਾਫ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਗ੍ਰਿਫਤਾਰੀ ਦੀ ਪੁਰਜ਼ੋਰ ਨਿਖੇਧੀ ਕੀਤੀ। ਸਾਂਝੇ ਥੜੇ ਦੇ ਆਗੂਆਂ ਰਤਨ ਸਿੰਘ ਮਜਾਰੀ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਬਲਦੇਵ ਸਿੰਘ ਮੰਡਾਲੀ, ਸੁਰਿੰਦਰਪਾਲ ਲਾਹੌਰੀਆ, ਕੁਲਵਿੰਦਰ ਸਿੰਘ ਢਿੱਲੋਂ, ਬਲਜੀਤ ਸਿੰਘ ਮੋਦਲਾ, ਰਵੇਲ ਸਿੰਘ ਸਹਾਏਪੁਰ, ਦੇਵਿੰਦਰ ਸਿੰਘ ਪਿਸ਼ੌਰ, ਰਣਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਆਂਡਲੂ, ਕੌਰ ਸਿੰਘ ਸੋਹੀ, ਦਲੀਪ ਕੁਮਾਰ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ, ਰਾਧੇ ਸ਼ਿਆਮ, ਬਾਬਾ ਅਮਰਜੀਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਿਆਸੀ ਵਾਅਦੇ ਪੂਰੇ ਕਰਨ ਲਈ ਬਿਜਲੀ ਅਦਾਰੇ ਸਮੇਤ ਸਮੁੱਚੇ ਪੰਜਾਬ ਦੇ ਸਰਕਾਰੀ ਅਦਾਰਿਆਂ ਦੀਆਂ ਜਮੀਨਾਂ ਵੇਚ ਰਹੀ ਹੈ, ਜਿਸਦੇ ਖਿਲਾਫ ਪੂਰੇ ਪੰਜਾਬ ਅੰਦਰ ਕਿਸਾਨ ਅਤੇ ਮੁਲਾਜ਼ਮ ਜੱਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਸਰਕਾਰੀ ਜਬਰ ਦੇ ਵਿਰੁੱਧ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਗਟਾ ਰਹੇ ਆਗੂਆਂ ਦੀ ਗ੍ਰਿਫਤਾਰੀ ਆਮ ਨਾਗਰਿਕਾਂ ਦੇ ਜਮਹੂਰੀ ਹੱਕਾਂ ਉਪਰ ਡਾਕਾ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗ੍ਰਿਫਤਾਰ ਕੀਤੇ ਆਗੂਆਂ ਨੂੰ ਤੁਰੰਤ ਨਾ ਰਿਹਾਅ ਕੀਤਾ ਗਿਆ ਅਤੇ ਜਮੀਨਾਂ ਵੇਚਣ ਦਾ ਘਾਤਕ ਫੈਸਲਾ ਵਾਪਿਸ ਨਾ ਲਿਆ ਗਿਆ ਤਾਂ ਸੰਯੁਕਤ ਕਿਸਾਨ ਮੋਰਚੇ ਨਾਲ ਰਲ ਕੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਜੋਰਦਾਰ ਸੰਘਰਸ਼ ਕਰਨਗੀਆਂ ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਅਪਣੀ ਹੋਵੇਗੀ।
ਲੁਧਿਆਣਾ ਤੋਂ ਪੀ ਐਸ ਈ ਬੀ ਇੰਪਲਾਈਜ ਫੈਡਰੇਸ਼ਨ ਏਟਕ ਵੱਲੋਂ ਸਰਕਲ ਪੂਰਵੀ ਦੀ ਰੱਖੀ ਇੱਕ ਹੰਗਾਮੀ ਮੀਟਿੰਗ ਚ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ ਸਮੇਤ ਬਾਕੀ ਆਗੂਆਂ ਦੀ ਕੀਤੀ ਗਿ੍ਫ਼ਤਾਰੀ ਦੀ ਨਿਖੇਧੀ ਕਰਦਿਆਂ ਸੂਬਾ ਡਿਪਟੀ ਜਨਰਲ ਸਕੱਤਰ ਰਛਪਾਲ ਸਿੰਘ ਪਾਲੀ, ਸਰਪ੍ਰਸਤ ਸਤੀਸ਼ ਭਾਰਦਵਾਜ ਅਤੇ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਕਿਹਾ ਕਿ ਸਰਕਾਰ ਦਮਨ ਨਾਲ ਲੋਕ ਅਵਾਜ ਨੂੰ ਦਬਾ ਨਹੀਂ ਸਕਦੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਬਿਜਲੀ ਨਿਗਮ ਦੀਆਂ ਜਮੀਨਾਂ ਵੇਚਣ ਲਈ ਵੀ ਤਰਲੋ ਮੱਛੀ ਹੋਈ ਪਈ ਹੈ ਜਿਸ ਦਾ ਵਿਰੋਧ ਬਿਜਲੀ ਮੁਲਾਜਮਾਂ ਦੀਆਂ ਜੱਥੇਬੰਦੀਆਂ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੀਤਾ ਜਾ ਰਿਹਾ ਹੈ ਅਤੇ ਅਸੀਂ ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਜਨਤਿਕ ਜਮੀਨਾਂ ਨੂੰ ਬਚਾਉਣ ਲਈ ਉਹ ਵੀ ਸੰਘਰਸ਼ ਵਿੱਚ ਕੁੱਦ ਪੈਣ। ਇਸ ਮੌਕੇ ਅਸ਼ੋਕ ਕੁਮਾਰ, ਅਕਾਸ਼ਦੀਪ, ਰਘਵੀਰ ਸਿੰਘ, ਮੇਵਾ ਸਿੰਘ, ਬਹਾਦਰ ਸਿੰਘ ਲੁਹਾਰਾ, ਮੁਨੀਸ਼, ਦੀਪਕ, ਕਰਤਾਰ ਸਿੰਘ, ਦਲਜੀਤ ਸਿੰਘ ਗਰੇਵਾਲ, ਅਮਨਦੀਪ ਸਿੰਘ, ਬਲਸ਼ੇਰ ਸਿੰਘ, ਬਲਜੀਤ ਸਿੰਘ, ਦਵਿੰਦਰ ਸਿੰਘ ਅਤੇ ਹੋਰ ਹਾਜਰ ਸਨ।