ਸੁਨੰਦਾ ਸ਼ਰਮਾ ਤੇ ਪਿੰਕੀ ਧਾਲੀਵਾਲ ਵਿਚਾਲੇ ਹੋਇਆ ਸਮਝੌਤਾ

ਗਾਇਕਾ ਸੁਨੰਦਾ ਸ਼ਰਮਾ ਤੇ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੇ ਸਮਝੌਤਾ ਕਰ ਲਿਆ ਹੈ। ਮਾਮਲੇ ਦੀ ਸੁਣਵਾਈ ਏ. ਸੀ. ਜੇ. ਐੱਮ/ਐੱਸ. ਏ. ਐੱਸ.ਨਗਰ ਅਨੀਸ਼ ਗੋਇਲ ਦੀ ਅਦਾਲਤ ’ਚ ਹੋਈ। ਦੋਵਾਂ ਨੇ ਇਕ ਮਾਮਲੇ ’ਚ ਐੱਫ. ਆਈ. ਆਰ. ਰੱਦ ਕਰਨ ਲਈ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਕੀਤੀ ਸੀ। ਹਾਈ ਕੋਰਟ ਨੇ ਉਸ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਤੇ ਐੱਫ. ਆਈ. ਆਰ. ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।

ਸੁਨੰਦਾ ਸ਼ਰਮਾ ਨੇ ਮੋਹਾਲੀ ਦੇ ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਸ਼ਿਕਾਇਤ ’ਚ ਪਿੰਕੀ ਧਾਲੀਵਾਲ ’ਤੇ ਆਰਥਿਕ ਸ਼ੋਸ਼ਣ, ਧੋਖਾਧੜੀ, ਜ਼ਬਰਦਸਤੀ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾਉਣ, ਬਦਨਾਮ ਕਰਨ ਦੀਆਂ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਥਾਣਾ ਮਟੌਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਸੀ।

Leave a Reply

Your email address will not be published. Required fields are marked *