ਗੰਭੀਰ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ‘ਇੱਛਾ ਮੌਤ’ ਸਬੰਧੀ ਬਿੱਲ ਪਾਸ

ਨਿਊਯਾਰਕ ਵਿਧਾਨ ਸਭਾ ਨੇ ਸੋਮਵਾਰ ਨੂੰ ਇੱਕ ਬਿੱਲ ਪਾਸ ਕੀਤਾ, ਜਿਸ ਵਿੱਚ ਗੰਭੀਰ ਤੌਰ ’ਤੇ ਬਿਮਾਰ ਲੋਕਾਂ ਨੂੰ ਦਵਾਈ ਰਾਹੀਂ ਆਪਣੀ ਜ਼ਿੰਦਗੀ ਖਤਮ ਕਰਨ ਦਾ ਕਾਨੂੰਨੀ ਅਧਿਕਾਰ ਦਿੱਤਾ ਗਿਆ ਹੈ। ਇਹ ਬਿੱਲ ਹੁਣ ਰਾਜਪਾਲ ਕੋਲ ਭੇਜਿਆ ਗਿਆ ਹੈ।

 ਬਿੱਲ ਵਿੱਚ ਕਿਹਾ ਗਿਆ ਹੈ ਕਿ ਲਾਇਲਾਜ ਬਿਮਾਰੀ ਤੋਂ ਪੀੜਤ ਕੋਈ ਵਿਅਕਤੀ ਜੇਕਰ ਕਿਸੇ  ਡਾਕਟਰ ਨੂੰ ਬੇਨਤੀ ਕਰੇ ਅਤੇ 2 ਡਾਕਟਰ ਇਸ ਲਈ ਇਜਾਜ਼ਤ ਦੇਣ ਤਾਂ ਉਸ ਨੂੰ ਜੀਵਨ ਖਤਮ ਕਰਨ ਵਾਲੀਆਂ ਦਵਾਈਆਂ ਲੈਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਦੇ ਬੁਲਾਰੇ ਨੇ ਦੱਸਿਆ ਕਿ ਗਵਰਨਰ ਬਿੱਲ ਦੀ ਸਮੀਖਿਆ ਕਰਨਗੇ। ਇਸ ਬਿੱਲ ’ਤੇ ਨਿਊਯਾਰਕ ਵਿਧਾਨ ਸਭਾ ਵਿੱਚ ਘੰਟਿਆਂ ਤੱਕ ਬਹਿਸ ਹੋਈ। ਇਸ ਤੋਂ ਬਾਅਦ ਬਿੱਲ ਨੂੰ ਸੋਮਵਾਰ ਰਾਤ ਨੂੰ ਅੰਤਿਮ ਪ੍ਰਵਾਨਗੀ ਦੇ ਦਿੱਤੀ ਗਈ।

Leave a Reply

Your email address will not be published. Required fields are marked *