”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਨੌਜਵਾਨਾਂ ਨੂੰ ਕੀਤਾ ਲਾਮਬੰਦ

ਲੁਧਿਆਣਾ, 24 ਦਸੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਸਹੁੰ ਚੁਕਾਈ ਗਈ।
ਸਥਾਨਕ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਜਾਗਰੂਕਤਾ ਪੈਂਫਲੇਟ ਵੀ ਵੰਡੇ ਗਏ।

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਨਲ ਐਡਵੋਕੇਟਾਂ, ਪੈਰਾ ਲੀਗਲ ਵਲੰਟੀਅਰਾਂ ਦੁਆਰਾ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹਿਯੋਗ ਕਰਨ ਲਈ ਲਾਮਬੰਦ ਕੀਤਾ ਗਿਆ। ਉਨ੍ਹਾਂ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਜਾਣੂ਼ ਕਰਵਾਉਣ ਵਾਲੇ ਪੈਂਫਲੇਟ ਵੀ ਵੰਡੇ।

ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਸਕੂਲਾਂ/ਕਾਲਜ਼ਾਂ ਅਤੇ ਹੋਰ ਜਨਤਕ ਥਾਵਾਂ ‘ਤੇ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।

Leave a Reply

Your email address will not be published. Required fields are marked *